ਯੂਏਈ ਦੀ ਰਾਜਧਾਨੀ ਅਬੂ ਧਾਬੀ ਵਿੱਚ ਸਿਲੰਡਰ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਸ਼ਾਮਲ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਫਤੇ ਦੀ ਸ਼ੁਰੂਆਤ ‘ਚ ਅਬੂ ਧਾਬੀ ਦੇ ਇਕ ਹੋਟਲ ‘ਚ ਸਿਲੰਡਰ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ 106 ਭਾਰਤੀਆਂ ਸਮੇਤ 120 ਲੋਕ ਜ਼ਖਮੀ ਹੋ ਗਏ ਸਨ।
ਖਲੀਜ ਟਾਈਮਜ਼ ਦੀ ਰਿਪੋਰਟ ਮੁਤਾਬਕ ਇਸ ‘ਚ ਇਕ ਭਾਰਤੀ ਅਤੇ ਇਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ ਹੈ। ਭਾਰਤੀ ਦੂਤਘਰ ਨੇ ਵੀ ਭਾਰਤੀ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਮ੍ਰਿਤਕਾਂ ਨੂੰ ਜਲਦੀ ਤੋਂ ਜਲਦੀ ਘਰ ਵਾਪਸ ਲਿਆਉਣ ਲਈ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਯੂਏਈ ਦੇ ਅਧਿਕਾਰੀਆਂ ਨੇ ਵੀ ਮਦਦ ਦਾ ਭਰੋਸਾ ਦਿੱਤਾ ਹੈ। ਭਾਰਤੀ ਦੂਤਘਰ ਦੇ ਅਧਿਕਾਰੀ ਵੀ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰ ਰਹੇ ਹਨ।