ਅਮਰੀਕਾ ਦੇ ਲੱਖਾਂ ਬੇਰੁਜ਼ਗਾਰਾਂ ਨੂੰ ਸੋਮਵਾਰ ਨੂੰ ਵੱਡਾ ਝਟਕਾ ਲੱਗਾ। ਉਨ੍ਹਾਂ ਦੇ ਬੇਰੁਜ਼ਗਾਰੀ ਭੱਤੇ ਨਾਲ ਜੁੜੀਆਂ ਦੋ ਯੋਜਨਾਵਾਂ ਸੋਮਵਾਰ ਨੂੰ ਬੰਦ ਕਰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਪਿਛਲੇ ਡੇਢ ਸਾਲਾਂ ਤੋਂ ਅਮਰੀਕਾ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਬੇਰੁਜ਼ਗਾਰ ਲੋਕ ਜੋ ਖਰਾਬ ਵਿੱਤੀ ਹਾਲਾਤ ਵਿੱਚੋਂ ਲੰਘ ਰਹੇ ਹਨ, ਉਨ੍ਹਾਂ ਕੋਲ ਵਿੱਤੀ ਸਹਾਇਤਾ ਦੀਆਂ ਕੁਝ ਹੀ ਯੋਜਨਾਵਾਂ ਹਨ। ਇੱਕ ਅਨੁਮਾਨ ਮੁਤਾਬਕ ਇਨ੍ਹਾਂ ਯੋਜਨਾਵਾਂ ਦੇ ਖ਼ਤਮ ਹੋਣ ਦੇ ਬਾਅਦ ਲਗਪਗ 89 ਲੱਖ ਅਮਰੀਕੀਆਂ ਨੂੰ ਇਨ੍ਹਾਂ ਸਾਰੇ ਜਾਂ ਕੁਝ ਲਾਭਾਂ ਤੋਂ ਖੁੰਝਣਾ ਪੈ ਸਕਦਾ ਹੈ।
ਅਮਰੀਕਾ ਵਿੱਚ ਬੇਰੁਜ਼ਗਾਰਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਦੋ ਬਹੁਤ ਮਹੱਤਵਪੂਰਨ ਯੋਜਨਾਵਾਂ ਦੀ ਮਿਆਦ ਕੱਲ੍ਹ ਸਮਾਪਤ ਹੋ ਗਈ। ਇਨ੍ਹਾਂ ਵਿੱਚੋਂ ਇੱਕ ਯੋਜਨਾ ਤਹਿਤ ਸਵੈ–ਰੁਜ਼ਗਾਰ ਤੇ ਮਜ਼ਦੂਰ ਬੇਰੁਜ਼ਗਾਰੀ ਭੱਤਾ ਪ੍ਰਾਪਤ ਕਰਦੇ ਸੀ, ਜਦੋਂਕਿ ਦੂਜੀ ਯੋਜਨਾ ਵਿੱਚ ਉਨ੍ਹਾਂ ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਸੀ ਜੋ ਪਿਛਲੇ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੇਰੁਜ਼ਗਾਰ ਹਨ।
ਇੱਕ ਰਿਪੋਰਟ ਮੁਤਾਬਕ, “ਮਹਾਂਮਾਰੀ ਦੌਰਾਨ ਇਨ੍ਹਾਂ ਬੇਰੁਜ਼ਗਾਰੀ ਲਾਭਾਂ ਦੇ ਬੰਦ ਹੋਣ ਨਾਲ ਲੱਖਾਂ ਅਮਰੀਕਨ ਹੈਰਾਨ ਰਹਿ ਗਏ ਹਨ। ਉਹ ਵੀ ਇਸ ਯੁੱਗ ਵਿੱਚ ਜਦੋਂ ਨੌਕਰੀ ਪ੍ਰਾਪਤ ਕਰਨਾ ਸੌਖਾ ਨਹੀਂ ਹੁੰਦਾ।”
ਇਸ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਰਾਹੀਂ ਬੇਰੁਜ਼ਗਾਰਾਂ ਨੂੰ ਹਰ ਹਫ਼ਤੇ ਵੱਖਰੇ ਤੌਰ ‘ਤੇ ਦਿੱਤੀ ਜਾਣ ਵਾਲੀ 21,929 ਰੁਪਏ ($ 300) ਦੀ ਵਿੱਤੀ ਮਦਦ ਦੀ ਯੋਜਨਾ ਵੀ ਸੋਮਵਾਰ ਨੂੰ ਸਮਾਪਤ ਹੋ ਗਈ। ਬਾਇਡਨ ਸਰਕਾਰ ਨੇ ਸੂਬੇ ਨੂੰ ਆਪਣੇ ਨਾਗਰਿਕਾਂ ਨੂੰ 21,929 ਰੁਪਏ ($ 300) ਦੀ ਵਿੱਤੀ ਸਹਾਇਤਾ ਜਾਰੀ ਰੱਖਣ ਲਈ ਕਿਹਾ ਹੈ। ਇਸਦੇ ਲਈ ਉਹ ਪ੍ਰੋਤਸਾਹਨ ਦੇ ਪੈਸੇ ਦੀ ਵਰਤੋਂ ਕਰ ਸਕਦੇ ਹਨ। ਹਾਲਾਂਕਿ, ਅਜੇ ਤੱਕ ਕਿਸੇ ਵੀ ਰਾਜ ਨੇ ਇਸ ਲਈ ਸਹਿਮਤੀ ਨਹੀਂ ਦਿੱਤੀ ਹੈ।
ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੌਰਾਨ ਯੂਐਸ ਸਰਕਾਰ ਦੇ ਇਹ ਬੇਰੁਜ਼ਗਾਰੀ ਭੱਤੇ ਲੋਕਾਂ ਲਈ ਬਹੁਤ ਲਾਭਦਾਇਕ ਰਹੇ ਹਨ। ਇੱਕ ਅਨੁਮਾਨ ਮੁਤਾਬਕ ਇਸਦੇ ਲਈ ਹੁਣ ਤੱਕ ਲਗਪਗ 650 ਅਰਬ ਡਾਲਰ ਜਾਰੀ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਦੀ ਮਦਦ ਨਾਲ ਲੱਖਾਂ ਅਮਰੀਕੀ ਲੋਕ ਜਿਨ੍ਹਾਂ ਨੇ ਨੌਕਰੀਆਂ ਗੁਆ ਦਿੱਤੀਆਂ, ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨਾ ਸੌਖਾ ਹੋ ਗਿ