5 members test positive: ਮੇਰਠ: ਦੇਸ਼ ਵਿੱਚ ਕੋਰੋਨਾ ਪੋਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ । ਇੱਕ ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਸਾਹਮਣੇ ਆਇਆ ਹੈ, ਜਿੱਥੇ ਹਾਲ ਹੀ ਵਿੱਚ ਮਹਾਰਾਸ਼ਟਰ ਤੋਂ ਵਾਪਸ ਪਰਤਿਆ ਇੱਕ ਵਿਅਕਤੀ ਕੋਰੋਨਾ ਵਾਇਰਸ ਨਾਲ ਇਨਫੈਕਟਡ ਮਿਲਿਆ ਹੈ । ਇਸ ਸ਼ਖਸ ਦੇ ਪਰਿਵਾਰ ਵਿੱਚ ਪਤਨੀ ਸਮੇਤ 3 ਹੋਰ ਲੋਕਾਂ ਦਾ ਵੀ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ । ਇਸ ਬਾਰੇ ਪਤਾ ਲਗਦਿਆਂ ਹੀ ਸਿਹਤ ਵਿਭਾਗ ਵੱਲੋਂ ਇਸ ਵਿਅਕਤੀ ਦੇ ਹੋਰ ਰਿਸ਼ਤੇਦਾਰਾਂ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਇਸ ਸਬੰਧੀ ਮੇਰਠ ਦੇ ਸੀ.ਐੱਮ.ਓ ਡਾਕਟਰ ਰਾਜਕੁਮਾਰ ਨੇ ਦੱਸਿਆ ਹੈ ਕਿ ਇਹ ਵਿਅਕਤੀ ਟ੍ਰੇਨ ਰਾਹੀਂ ਅਮਰਾਵਤੀ ਤੋਂ ਮੇਰਠ ਆਇਆ ਸੀ । ਉਨ੍ਹਾਂ ਦੱਸਿਆ ਸ਼ੰਕਾ ਜਤਾਉਂਦੇ ਕਿਹਾ ਕਿ ਇਸ ਵਿਅਕਤੀ ਨੇ ਆਉਂਦੇ ਹੋਏ ਰਸਤੇ ਵਿੱਚ ਕਈ ਹੋਰ ਲੋਕਾਂ ਨੂੰ ਵੀ ਇਨਫੈਕਟਡ ਕੀਤਾ ਹੋਵੇਗਾ । ਇਸ ਤੋਂ ਇਲਾਵਾ ਇਹ ਵਿਅਕਤੀ ਮੇਰਠ ਵਿੱਚ ਇਕ ਵਿਆਹ ਸਮਾਰੋਹ ਵਿੱਚ ਵੀ ਸ਼ਾਮਿਲ ਹੋਇਆ ਸੀ ।
ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ CMO ਵੱਲੋਂ ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦੀ ਛਾਣਬੀਣ ਲਈ ਸਰਵੀਲਾਂਸ ਟੀਮ ਨੂੰ ਲਗਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸਾਰਿਆਂ ਨੂੰ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਵੇਗੀ ਉਨ੍ਹਾਂ ਨੂੰ ਆਉਣ ਵਾਲੇ 14 ਦਿਨਾਂ ਤੱਕ ਹੋਮ ਕੁਆਰੰਟੀਨ ਕੀਤਾ ਜਾਵੇਗਾ ।
ਦੱਸ ਦੇਈਏ ਕਿ ਇਸ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 61 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ । ਉਥੇ ਹੀ ਦੇਸ਼ ਵਿੱਚ ਇਸ ਵਾਇਰਸ ਨਾਲ ਇਨਫੈਕਟਡ ਲੋਕਾਂ ਦਾ ਅੰਕੜਾ 1000 ਤੋਂ ਪਾਰ ਹੋ ਚੁੱਕਿਆ ਹੈ, ਜਦਕਿ 24 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ ।