Sitapur Gas Leak: ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ । ਜਿੱਥੇ ਇਕ ਕਾਲੀਨ (ਦਰੀ) ਫੈਕਟਰੀ ਵਿੱਚ 7 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ । ਜਿਨ੍ਹਾਂ ਵਿੱਚ 2 ਨੌਜਵਾਨ, 2 ਔਰਤਾਂ ਅਤੇ 3 ਬੱਚੇ ਸ਼ਾਮਿਲ ਹਨ । ਦੱਸਿਆ ਜਾ ਰਿਹਾ ਹੈ ਕਿ ਬਿਸਵਾ ਇਲਾਕੇ ਵਿੱਚ ਵੀਰਵਾਰ ਨੂੰ ਦਰੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋ ਗਈ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ । ਇਸ ਘਟਨਾ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਹੈ ।
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਪਹੁੰਚ ਗਈ । ਦੱਸਿਆ ਜਾ ਰਿਹਾ ਹੈ ਕਿ ਦਰੀ ਦੀ ਰੰਗਾਈ ਲਈ ਕੈਮੀਕਲ ਦੀ ਵਰਤੋਂ ਕੀਤੀ ਜਾਂਦੀ ਹੈ, ਇਸੇ ਤੋਂ ਗੈਸ ਲੀਕ ਹੋਈ ਹੈ । ਇਸ ਸਬੰਧੀ ਐਸਪੀ ਐਲਆਰ ਕੁਮਾਰ ਨੇ ਦੱਸਿਆ ਕਿ ਮਰਨ ਵਾਲੇ ਲੋਕ ਇਕੋ ਪਰਿਵਾਰ ਦੇ ਹਨ, ਜਿਨ੍ਹਾਂ ਵਿੱਚ 3 ਬੱਚੇ, ਇਕ ਔਰਤ ਅਤੇ ਤਿੰਨ ਮਰਦ ਸ਼ਾਮਿਲ ਹਨ ।