ਅਗਨੀਪਥ, ਹਮ ਦਿਲ ਦੇ ਚੁਕੇ ਸਮਾਨ ਤੇ ਭੂਲ ਭੁਲਈਆ ਵਰਗੀਆਂ ਸੁਪਰਹਿੱਟ ਫਿਲਮਾਂ ਵਿੱਚ ਕੰਮ ਕਰ ਚੁੱਕੇ ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਪੁਣੇ ਦੇ ਇਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਗਜ ਅਦਾਕਾਰ ਦੀ ਵਿਗੜਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਵਿੱਚ ਏਜੰਸੀ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨਿਊਜ਼ ਏਜੰਸੀ ਨੇ ਆਪਣੇ ਟਵੀਟ ‘ਚ ਲਿਖਿਆ, ਦਿੱਗਜ ਅਭਿਨੇਤਾ ਵਿਕਰਮ ਗੋਖਲੇ ਨੂੰ ਕੁਝ ਦਿਨ ਪਹਿਲਾਂ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।