ਨੰਦੀਗ੍ਰਾਮ ਵਿਚ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਜ਼ਖ਼ਮੀ ਹੋਣ ਦੀ ਘਟਨਾ ਨੂੰ ਚੋਣ ਕਮਿਸ਼ਨ ਨੇ ਸਾਜ਼ਿਸ਼ ਮੰਨਣ ਤੋਂ ਇਨਕਾਰ ਕੀਤਾ ਹੈ। ਕਮਿਸ਼ਨ ਨੇ ਇਸ ਨੂੰ ਸੁਰੱਖਿਆ ਵਿਚ ਲਾਪਰਵਾਹੀ ਦਾ ਮਾਮਲਾ ਦੱਸਿਆ ਹੈ। ਮਾਮਲੇ ਵਿਚ ਮੁੱਖ ਮੰਤਰੀ ਦੇ ਸੁਰੱਖਿਆ ਨਿਰਦੇਸ਼ਕ ਵਿਵੇਕ ਸਹਾਏ ‘ਤੇ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਲੋਕਾਂ ਦੀ ਸੁਰੱਖਿਆ ਵਿਚ ਉਕਾਈ ਨੂੰ ਲੈ ਕੇ ਇਕ ਹਫ਼ਤੇ ਅੰਦਰ ਦੋਸ਼ ਤੈਅ ਕਰਨ ਲਈ ਕਿਹਾ ਗਿਆ ਹੈ।
ਨਾਲ ਹੀ ਬੰਗਾਲ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਬਿਨਾਂ ਦੇਰ ਨਵੇਂ ਸੁਰੱਖਿਆ ਨਿਰਦੇਸ਼ਕ ਦੀ ਨਿਯੁਕਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਕਮਿਸ਼ਨ ਨੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਜ਼ਿਲ੍ਹਾ ਅਧਿਕਾਰੀ (ਡੀਐੱਮ) ਵਿਭੂ ਗੋਇਲ ਨੂੰ ਵੀ ਤੁਰੰਤ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਸਮਿਤਾ ਪਾਂਡੇ ਦੀ ਨਿਯੁਕਤੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਜ਼ਿਲ੍ਹੇ ਦੇ ਐੱਸਪੀ ਪ੍ਰਵੀਨ ਪ੍ਰਕਾਸ਼ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਆਈਪੀਐੱਸ ਅਧਿਕਾਰੀ ਸੁਨੀਲ ਕੁਮਾਰ ਯਾਦਵ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਡਾਇਰੈਕਟਰ ਨੂੰ ਵੀ ਮੁਅੱਤਲ ਕੀਤਾ ਹੈ।
ਕਾਰਵਾਈ ਤੋਂ ਪਹਿਲਾਂ ਕਮਿਸ਼ਨ ਨੇ ਕੀਤੀ ਮੀਟਿੰਗ : ਇਸ ਕਾਰਵਾਈ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਇਕ ਮੀਟਿੰਗ ਕੀਤੀ ਸੀ ਜਿਸ ਵਿਚ ਬੰਗਾਲ ਦੇ ਮੁੱਖ ਸਕੱਤਰ ਤੇ ਪੁਲਿਸ ਮੁਖੀ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਤੋਂ ਮਮਤਾ ‘ਤੇ ਕਥਿਤ ਹਮਲੇ ਦੇ ਮਾਮਲੇ ਵਿਚ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਬੰਗਾਲ ਦੇ ਆਬਜ਼ਰਵਰਾਂ ਤੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਚੋਣ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਪੂਰੇ ਮਾਮਲੇ ਦੀ ਜਾਂਚ ਅਗਲੇ 15 ਦਿਨਾਂ ਵਿਚ ਪੂਰੀ ਕਰਨ ਅਤੇ 31 ਮਾਰਚ ਤਕ ਰਿਪੋਰਟ ਦੇਣ ਦਾ ਹੁਕਮ ਦਿੱਤਾ ਹੈ। ਸੂਤਰ ਦੱਸਦੇ ਹਨ ਕਿ ਕੁਝ ਹੋਰ ਅਫਸਰਾਂ ਵਿਰੁੱਧ ਕਾਰਵਾਈ ਹੋ ਸਕਦੀ ਹੈ।
ਗ਼ੈਰ-ਜ਼ਿੰਮੇਵਾਰ ਹਨ ਵਿਵੇਕ ਸਹਾਏ : ਰਿਪੋਰਟ