PreetNama
ਖਬਰਾਂ/News

ਪੰਜਾਬ ‘ਚ ਕੰਮ ਕਰਨ ਦੇ ਘੰਟੇ ਫਿਕਸ : ਮਾਲਕ 8 ਘੰਟੇ ਤੋਂ ਜ਼ਿਆਦਾ ਨਹੀਂ ਕਰਵਾ ਸਕਦੇ ਕੰਮ; ਸ਼ਿਕਾਇਤ ‘ਤੇ ਦੁੱਗਣੀ ਦੇਣੀ ਪਵੇਗੀ ਤਨਖ਼ਾਹ

ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜਾਰੀ ਪੱਤਰ ਦੀ ਗ਼ਲਤ ਵਿਆਖਿਆ ਕੀਤੀ ਗਈ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕਿਰਤ ਵਿਭਾਗ ਪੰਜਾਬ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ’ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗ਼ਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ ਜੋ ਕਿ ਗ਼ਲਤ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ ਜਿਸ ਵਿਚ ਆਰਾਮ ਦਾ ਸਮਾਂ (ਰੈਸਟ ਇੰਟਰਵਲਜ਼) ਸ਼ਾਮਲ ਨਹੀਂ ਹੈ। ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ। ਜੇ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵੱਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜ਼ਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿਚ ਕੰਮ ਕਰਨ ਵਾਲਾ ਵਰਕਰ ਜੇ ਕੰਮ-ਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸ ਨੂੰ ਦਿਹਾੜੀ ਤੋਂ ਦੋ ਗੁਣਾਂ ਤਨਖ਼ਾਹ ਦੇਣੀ ਲਾਜ਼ਮੀ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀ ਐਕਟ ਅਤੇ ਰੂਲਜ਼ ਅਨੁਸਾਰ ਕਿਸੇ ਵੀ ਵਰਕਰ ਨੂੰ ਲਗਾਤਾਰ 7 ਦਿਨ ਤੋਂ ਵੱਧ ਓਵਰਟਾਈਮ ਨਹੀਂ ਕਰ ਸਕਦਾ। ਇਸ ਦੇ ਨਾਲ ਹੀ ਇਕ ਹਫ਼ਤੇ ਵਿਚ ਕਿਸੇ ਵੀ ਵਰਕਰ ਦੇ ਕੰਮ-ਕਾਜੀ ਘੰਟੇ 60 ਤੋਂ ਵੱਧ ਨਹੀਂ ਹੋ ਸਕਦੇ ਅਤੇ ਨਾ ਹੀ ਇਕ ਪੰਦਰਵਾੜੇ ਵਿਚ ਕਿਸੇ ਵਰਕਰ ਦੇ ਕੰਮ-ਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।

Related posts

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪੰਜਾਬ ਸਰਕਾਰ ਨਾਲ ਹੋਈ

Pritpal Kaur

ਖਾਣਾ ਪਕਾਉਣ ਦਾ ਤੇਲ ਨਾਲ ਵਧ ਰਿਹੈ ਕੋਲਨ ਕੈਂਸਰ ਦਾ ਖ਼ਤਰਾ, ਜੇ ਨਾ ਹੋਏ ਸਾਵਧਾਨ ਤਾਂ ਗੁਆ ​​ਸਕਦੇ ਹੋ ਤੁਸੀਂ ਆਪਣੀ ਜਾਨ

On Punjab

Israel-Hamas Ceasefire: : ਇਜ਼ਰਾਈਲ 50 ਦੇ ਬਦਲੇ 150 ਫਲਸਤੀਨੀ ਕੈਦੀਆਂ ਨੂੰ ਕਰੇਗਾ ਰਿਹਾਅ, 300 ਲੋਕਾਂ ਦੇ ਨਾਵਾਂ ਦੀ ਸੂਚੀ ਜਾਰੀ

On Punjab